Type Here to Get Search Results !

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 'ਚ ਨਵੇਂ ਟਿਊਬਵੈਲ ਦਾ ਉਦਘਾਟਨ


ਲੁਧਿਆਣਾ, 13 ਅਗਸਤ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਅਧੀਨ ਨਿਊ ਗੁਰਨਾਮ ਨਗਰ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰਬਰ 95 ਤੋਂ ਕੌਂਸਲਰ ਪ੍ਰਤਿਨਿਧੀ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ, ਖਾਸ ਤੌਰ 'ਤੇ ਇਲਾਕੇ ਦੀ ਸਨਮਾਨਿਤ ਮਹਿਲਾਵਾਂ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਵਾਰਡ ਨੰਬਰ 95 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁ਼ਰੂ ਕਰ ਦਿੱਤੀ ਗਈ ਹੈ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਨਵੇਂ ਟਿਊਬਵੈਲ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਸੀ। ਉਨ੍ਹਾਂ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬੂੰਦ-ਬੂੰਦ ਪਾਣੀ ਨੂੰ ਤਰਸ ਰਹੇ ਸਨ ਅਤੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਉਨ੍ਹਾਂ ਦਾ ਵੱਡਾ ਦੁੱਖ ਕੱਟਿਆ ਗਿਆ ਹੈ। 

Tags

Post a Comment

0 Comments
* Please Don't Spam Here. All the Comments are Reviewed by Admin.